26 ਨਵੰਬਰ ਤੋਂ ਪੰਜਾਬ ਭਰ ਲਈ ਮੁੱਖ ਮੰਤਰੀ ਚੰਨੀ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ  

ਅੱਜ ਇੱਥੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਬਹੁਤ ਜਿਆਦਾ ਖੁਸ਼ੀ ਦੇਖੀ ਜਾ ਰਹੀ ਹੈ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ। ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਿਸਾਨਾਂ ਨੂੰ ਇਕ ਸਾਲ ਦਾ ਸਮਾਂ ਹੋਣ ਵਾਲਾ ਹੈ। ਉਥੇ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਨੂੰਨਾਂ ਦੇ ਨਾਲ ਨਾਲ ਐਮ ਐੱਸ ਪੀ ਦੀ ਵੀ ਗੱਲ ਕੀਤੀ ਹੈ ਉਸ ਬਾਰੇ ਵੀ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਲੋਕਾਂ ਦੇ ਹਿਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਆਏ ਦਿਨ ਹੀ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਭਰ ਵਿਚ 26 ਨਵੰਬਰ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੀਆਂ ਸਿਹਤ ਸਹੂਲਤਾਂ ਵਾਸਤੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ ਜੋ ਮੋਤੀਆਂ ਦੀ ਸਮੱਸਿਆ ਤੋਂ ਪੀੜਤ ਹਨ। ਜਿਸ ਵਾਸਤੇ ਪੰਜਾਬ ਸਰਕਾਰ ਵੱਲੋਂ 26 ਨਵੰਬਰ ਤੋਂ ਪੂਰੇ ਪੰਜਾਬ ਵਿੱਚ ਪੰਜਾਬ ਮੋਤੀਆ ਮੁਕਤ ਆਭਿਆਨ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਜਿਸ ਬਾਰੇ ਮੁੱਖ ਸਕੱਤਰ ਵੱਲੋਂ ਸਾਰੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੀ ਜਾਵੇਗੀ। ਉਥੇ ਹੀ ਲੋਕਾਂ ਦੇ ਵਿੱਚ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜਿੱਥੇ 26 ਨਵੰਬਰ ਵੀਰਵਾਰ ਤੋਂ ਪੰਜਾਬ ਭਰ ਵਿੱਚ ਇਸ ਮੁਹਿਮ ਦਾ ਆਰੰਭ ਕਰ ਦਿੱਤਾ ਜਾਵੇਗਾ। ਉਥੇ ਹੀ ਲੋਕਾਂ ਨੂੰ ਘਰ ਤੋਂ ਲਿਆਉਣ ਅਤੇ ਲਿਜਾਣ ਵਾਸਤੇ ਟਰਾਸਪੋਰਟ ਦਾ ਇੰਤਜ਼ਾਮ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਜਿੱਥੇ ਲਗਾਏ ਗਏ ਕੈਂਪ ਵਿਚ ਲੋਕਾਂ ਦੀਆਂ ਅੱਖਾਂ ਦਾ ਫਰੀ ਚੈਕਅੱਪ ਕੀਤਾ ਜਾਵੇਗਾ।

ਉਥੇ ਹੀ ਜ਼ਰੂਰਤ ਵਾਲੇ ਮਰੀਜ਼ਾਂ ਦਾ 15 ਦਿਨਾਂ ਬਾਅਦ ਅਪਰੇਸ਼ਨ ਵੀ ਕੀਤਾ ਜਾਵੇਗਾ। ਉਥੇ ਹੀ ਮਰੀਜ਼ਾਂ ਨੂੰ ਖਾਣ ਪੀਣ ਦੀ ਸਹੂਲਤ ਵੀ ਸਰਕਾਰ ਵੱਲੋਂ ਫਰੀ ਵਿੱਚ ਦਿੱਤੀ ਜਾਵੇਗੀ। ਅਪਰੇਸ਼ਨ ਹੋਣ ਉਪਰੰਤ ਲੋਕਾਂ ਨੂੰ ਲਗਾਈਆ ਜਾਣ ਵਾਲੀਆਂ ਐਨਕਾਂ ਵੀ ਫਰੀ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣਗੀਆਂ। ਇਸ ਮੁਹਿੰਮ ਨੂੰ ਪੰਜਾਬ ਵਿੱਚ ਸਫ਼ਲ ਬਣਾਉਣ ਲਈ ਢੁਕਵੇਂ ਇੰਤਜਾਮ ਕੀਤੇ ਜਾਣਗੇ।

error: Content is protected !!