LPG ਗੈਸ ਸਲੰਡਰ ਦੀ ਕੀਮਤ 105 ਰੁਪਏ ਵਧੀ , ਲੋਕਾਂ ਦੀਆਂ ਜੇਬਾਂ ਹੋਣਗੀਆਂ ਢਿਲੀਆਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਭਾਰਤ ਵਿਚ ਪਿਛਲੇ ਦੋ ਸਾਲਾਂ ਤੋਂ ਜਿੱਥੇ ਕਰੋਨਾ ਕਰਕੇ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪਿਆ ਹੈ। ਕਿਉਂਕਿ ਉਸ ਸਮੇਂ ਬਹੁਤ ਸਾਰੇ ਰੁਜ਼ਗਾਰ ਠੱਪ ਹੋ ਜਾਣ ਕਰਕੇ ਲੋਕਾਂ ਦਾ ਕੰਮ ਕਾਰ ਛੁੱਟ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਅਤੇ ਉਨ੍ਹਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਉਸ ਸਮੇਂ ਲੋਕਾਂ ਵੱਲੋਂ ਆਪਣੀ ਬੈਕਾਂ ਵਿੱਚ ਜਮਾਂ ਪੂੰਜੀ ਨੂੰ ਵੀ ਵਰਤ ਲਿਆ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਉਥੇ ਹੀ ਲੋਕਾਂ ਵੱਲੋਂ ਮੁੜ ਤੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ। ਪਰ ਵਧ ਰਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।

ਜਿੱਥੇ ਲੋਕਾਂ ਦੇ ਘਰਾਂ ਵਿਚ ਵਰਤੀ ਜਾਣ ਵਾਲੀ ਗੈਸ ਦੀ ਕੀਮਤ ਲਗਾਤਾਰ ਵਧ ਰਹੀ ਹੈ। ਹੁਣ ਐਲਪੀਜੀ ਵਪਾਰਕ ਗੈਸ ਸਿਲੰਡਰ ਦੀ ਕੀਮਤ 105 ਰੁਪਏ ਵਧਣ ਕਾਰਨ ਲੋਕਾਂ ਦੀਆਂ ਜੇਬਾਂ ਢਿੱਲੀਆਂ ਹੋਣਗੀਆਂ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਹੁਣ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਤਾਂ ਨਹੀਂ ਹੋਇਆ ਹੈ ਪਰ ਵਪਾਰਕ ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋ ਗਿਆ ਹੈ। ਜਿੱਥੇ ਕੁਝ ਦਿਨ ਪਹਿਲਾਂ ਹੀ ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ ਵਿੱਚ 27 ਰੁਪਏ ਦਾ ਵਾਧਾ 5 ਕਿਲੋ ਦੇ ਕਮਰਸ਼ੀਅਲ ਐਲ ਪੀ ਜੀ ਗੈਸ ਸਲੰਡਰ ਵਿੱਚ ਕੀਤਾ ਗਿਆ ਸੀ।

ਜਿਸ ਤੋਂ ਪਿੱਛੋਂ ਹੁਣ ਇਕ ਵਾਰ ਫਿਰ ਦਿੱਲੀ ਵਿਚ 105 ਰੁਪਏ 19 ਕਿਲੋ ਦੇ ਵਪਾਰਕ ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ ਵਧਾ ਦਿੱਤੀ ਗਈ ਹੈ। ਇਸ ਵਾਧੇ ਦੇ ਕਾਰਨ ਹੁਣ ਦਿੱਲੀ ਵਿਚ 19 ਕਿਲੋ ਦੇ ਵਪਾਰਕ ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ 105 ਰੁਪਏ ਵਧੇਰੇ ਹੋ ਗਈ ਹੈ ਉੱਥੇ ਹੀ 19 ਕਿਲੋ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਕਲਕੱਤਾ ਦੇ ਵਿੱਚ 108 ਰੁਪਏ ਮਹਿੰਗੀ ਹੋ ਗਈ ਹੈ।

ਘਰੇਲੂ ਐਲਪੀਜੀ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਜਿੱਥੇ ਕੋਈ ਤਬਦੀਲੀ ਨਹੀਂ ਹੋਈ ਹੈ ਉਥੇ ਹੀ ਆਖਰੀ ਵਾਰ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਬਦਲਾਅ ਪਿਛਲੇ ਸਾਲ 6 ਅਕਤੂਬਰ ਨੂੰ ਕੀਤਾ ਗਿਆ ਸੀ। ਪਰ ਜਿਥੇ ਅੱਜ 1 ਮਾਰਚ ਤੋਂ ਵਪਾਰਕ ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵਪਾਰਕ ਦੁਕਾਨਦਾਰਾਂ ਦੇ ਖਰਚੇ ਵਿਚ ਵਾਧਾ ਹੋ ਗਿਆ ਹੈ।

error: Content is protected !!