M.Sc ਪਾਸ ਨੌਜਵਾਨ ਪਾਸ ਨੌਜਵਾਨ ਨੇ ਕਰਤਾ ਅਜਿਹਾ ਖੌਫਨਾਕ ਕਾਂਡ ਦੇਖ ਕੰਬੀ ਸਭ ਦੀ ਰੂਹ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਜਿਸ ਤਰ੍ਹਾਂ ਲਗਾਤਾਰ ਬੇਰੋਜ਼ਗਾਰੀ ਵਧ ਰਹੀ ੳੁਸਦੇ ਚਲਦੇ ਬਹੁਤ ਸਾਰੇ ਲੋਕ ਇਸ ਬੇਰੁਜ਼ਗਾਰੀ ਤੋਂ ਤੰਗ ਆ ਕੇ ਕਈ ਨੌਜਵਾਨ ਵਿਦੇਸ਼ਾਂ ਵੱਲ ਰੁਖ਼ ਕਰਦੇ ਹਨ ਤੇ ਦੂਜੇ ਪਾਸੇ ਇਸੇ ਬੇਰੁਜ਼ਗਾਰੀ ਕਾਰਨ ਕਈ ਲੋਕ ਮਾਨਸਿਕ ਰੋਗੀ ਹੋ ਰਹੇ ਹਨ ਤੇ ਬਹੁਤ ਸਾਰੇ ਨੌਜਵਾਨ ਕਈ ਤਰ੍ਹਾਂ ਦੇ ਖੌਫ਼ਨਾਕ ਕਦਮ ਵੀ ਚੁੱਕ ਲੈਂਦੇ ਹਨ । ਅਜਿਹਾ ਹੀ ਇਕ ਖੌਫਨਾਕ ਕਦਮ ਚੁੱਕਿਆ ਹੈ ਇਕ ਪੜ੍ਹੇ ਲਿਖੇ ਨੌਜਵਾਨ ਵੱਲੋਂ । ਦਰਅਸਲ ਗਣਿਤ ਵਿੱਚ ਉੱਚ ਯੋਗਤਾ ਹਾਸਲ ਕਰਨ ਵਾਲੇ ਨੌਜਵਾਨ ਦੇ ਵੱਲੋਂ ਕਾਫ਼ੀ ਲੰਬੇ ਸਮੇਂ ਤੋਂ ਨੌਕਰੀ ਦੀ ਭਾਲ ਕੀਤੀ ਜਾ ਰਹੀ ਸੀ। ਪਰ ਉਸ ਨੂੰ ਨੌਕਰੀ ਨਹੀਂ ਮਿਲ ਰਹੀ ਸੀ , ਜਿਸ ਕਾਰਨ ਉਹ ਮਾਨਸਿਕ ਤੌਰ ਤੇ ਕਾਫ਼ੀ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ ਤੇ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਉਸ ਨੌਜਵਾਨ ਵੱਲੋਂ ਆਤਮ ਹੱਤਿਆ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਨੌਕਰੀ ਦੀ ਭਾਲ ਕਰਨ ਵਾਲੇ ਨੌਜਵਾਨ ਵੱਲੋਂ ਪਰੇਸ਼ਾਨ ਹੋ ਕੇ ਰੇਲ ਗੱਡੀ ਅੱਗੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਦੀ ਗਈ ਹੈ । ਰੇਲਵੇ ਵਿਭਾਗ ਅਨੁਸਾਰ ਦੱਸਿਆ ਗਿਆ ਹੈ ਕਿ ਮੁੰਬਈ ਫਿਰੋਜ਼ਪੁਰ ਲਾਈਨ ਤੇ ਨੇਡ਼ੇ ਪਲਾਨਾ ਫਾਟਕ ਤੇ ਇੱਕ ਨੌਜਵਾਨ ਜਿਸ ਦਾ ਨਾਮ ਸ਼ਰਨਦੀਪ ਸਿੰਘ ਸੀ ਉਹ ਨੌਕਰੀ ਨਾ ਮਿਲਣ ਦੇ ਕਾਰਨ ਮਾਨਸਿਕ ਤੌਰ ਤੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ , ਜਿਸ ਕਾਰਨ ਉਸਦੇ ਵੱਲੋਂ ਅੱਜ ਰੇਲ ਗੱਡੀ ਦੇ ਅੱਗੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ।

ਜਿਸ ਤੋਂ ਬਾਅਦ ਰੇਲਵੇ ਵਿਭਾਗ ਦੇ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਦੇ ਬਿਆਨ ਦਰਜ ਕਰ ਕੇ ਧਾਰਾ 174 ਦੀ ਕਾਰਵਾਈ ਅਧੀਨ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਭੇਜਿਆ।

ਜਿਥੇ ਉਨ੍ਹਾਂ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਸੌਂਪ ਦਿੱਤਾ ਹੈ । ਜ਼ਿਕਰਯੋਗ ਹੈ ਕਿ ਅਜਿਹੇ ਬਹੁਤ ਸਾਰੇ ਨੌਜਵਾਨ ਹਨ ਜੋ ਆਪਣੀ ਜ਼ਿੰਦਗੀ ਦੇ ਵਿੱਚ ਆਈਆਂ ਪ੍ਰੇਸ਼ਾਨੀਆਂ ਦੇ ਨਾਲ ਲੜਨ ਦੀ ਬਜਾਏ ਸਗੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦੇ ਹਨ ਜਿਸ ਕਾਰਨ ਉਹ ਪਿੱਛੇ ਰਹਿੰਦੇ ਪਰਿਵਾਰ ਰੁੜ੍ਹ ਜੋਗਾ ਛੱਡ ਜਾਂਦੇ ਹਨ । ਪਰ ਸਾਨੂੰ ਜ਼ਿੰਦਗੀ ‘ਚ ਆਈਆਂ ਮੁਸੀਬਤਾਂ ਨਾਲ ਲਡ਼ਨਾ ਚਾਹੀਦਾ ਹੈ ਨਾ ਕਿ ਖੁਦਕੁਸ਼ੀ ਦਾ ਰਸਤਾ ਅਪਨਾਉਣਾ ਚਾਹੀਦਾ ਹੈ ।

error: Content is protected !!