SGPC ਨੇ ਕਰਤਾ ਇਹ ਵੱਡਾ ਐਲਾਨ ਸੁਣ ਇਹਨਾਂ ਸੰਗਤਾਂ ਚ ਛਾਈ ਖੁਸ਼ੀ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਭਾਰਤ ਜਿਥੇ ਵੱਖ-ਵੱਖ ਧਰਮਾਂ ਵਾਲਾ ਦੇਸ਼ ਹੈ। ਉਥੇ ਹੀ ਦੇਸ਼ ਅੰਦਰ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਸਾਰੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉੱਥੇ ਹੀ ਕਈ ਕਾਰਨਾਂ ਦੇ ਚਲਦੇ ਹੋਏ ਭਾਰਤ ਤੋਂ ਵੱਖ ਹੋਣ ਵਾਲੇ ਪਾਕਿਸਤਾਨ ਵਿਚ ਵੀ ਜਿਥੇ ਸਿੱਖ ਸ਼ਰਧਾਲੂ ਬਹੁਤ ਸਾਰੇ ਗੁਰਦੁਆਰਾ ਸਾਹਿਬ ਦੇ ਵਿਚ ਨਤਮਸਤਕ ਹੋਣ ਲਈ ਜਾਂਦੇ ਹਨ। ਜਿੱਥੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਜਿਸ ਵਾਸਤੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਯਾਤਰੀਆਂ ਨੂੰ ਆਉਣ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਗੁਰੂਆਂ ਨਾਲ ਸਬੰਧਤ ਦਿਨਾਂ ਨੂੰ ਮਨਾਉਣ ਲਈ ਜਿੱਥੇ ਪੰਜਾਬ ਤੋਂ ਬਹੁਤ ਸਾਰੇ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਲਈ ਰਵਾਨਾ ਹੁੰਦੇ ਹਨ। ਉੱਥੇ ਹੀ ਕਰਤਾਰਪੁਰ ਲਾਂਘੇ ਰਾਹੀਂ ਹੁਣ ਪੰਜਾਬ ਦੇ ਬਹੁਤ ਸਾਰੇ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਵੀ ਨਤਮਸਤਕ ਹੋਣ ਲਈ ਜਾ ਰਹੇ ਹਨ।

ਹੁਣ ਐਸਜੀਪੀਸੀ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਜਿਸ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਤੇ ਬਹੁਤ ਸਾਰੇ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਕੇ ਵਾਪਸ ਪਰਤੇ ਹਨ। ਉਥੇ ਹੀ ਹੁਣ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਮੌਕੇ ਉਪਰ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੌਕੇ ਉਪਰ ਪੰਜਾਬ ਤੋਂ ਸਿੱਖ ਸੰਗਤ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਤੇ ਜਾਣ ਦਾ ਮੌਕਾ ਦਿੱਤਾ ਜਾ ਰਿਹਾ ਹੈ।

ਜਿਸ ਵਾਸਤੇ ਹੁਣ ਐਸਜੀਪੀਸੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੋ ਵੀ ਸ਼ਰਧਾਲੂ ਇਨਾਂ ਮੌਕਿਆਂ ਦੇ ਉੱਪਰ ਪਾਕਿਸਤਾਨ ਜਾਣਾ ਚਾਹੁੰਦੇ ਹਨ। ਉਨ੍ਹਾਂ ਵੱਲੋਂ 25 ਮਾਰਚ 2022 ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਭੇਜੇ ਜਾਣ।

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਪਣਾ ਇਕ ਪਹਿਚਾਣ ਪੱਤਰ ਜਿਸ ਵਿੱਚ ਆਧਾਰ ਕਾਰਡ ,ਵੋਟਰ ਕਾਰਡ, ਰਾਸ਼ਨ ਕਾਰਡ ਦੀ ਫੋਟੋ ਕਾਪੀ ਜਮਾਂ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ। ਇਸ ਤੋਂ ਇਲਾਵਾ ਅਗਰ ਕਿਸੇ ਸ਼ਰਧਾਲੂ ਨੂੰ ਵੀ ਇਸ ਬਾਬਤ ਜਾਣਕਾਰੀ ਲੈਣੀ ਹੋਵੇ ਤਾਂ ਜਾਰੀ ਕੀਤੇ ਗਏ 0183-2553957,58,59 ਟੈਲੀਫ਼ੋਨ ਨੰਬਰਾਂ ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਪਾਸਪੋਰਟ ਜਮ੍ਹਾ ਹੋਣ ਤੋਂ ਬਾਅਦ ਸਰਕਾਰ ਨੂੰ ਅਗਲੀ ਕਾਰਵਾਈ ਵਾਸਤੇ ਭੇਜੇ ਜਾ ਸਕਣ।

error: Content is protected !!